
ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੇ ਸੰਗਰੂਰ ਦੀ ਇੱਕ ਅਦਾਲਤ ਨੇ ਉਨ੍ਹਾਂ ਖ਼ਿਲਾਫ਼ 2023 ਦੇ ਇੱਕ ਮਾਣਹਾਨੀ ਮਾਮਲੇ ਵਿੱਚ ₹15,000 ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਖੜਗੇ ਨੂੰ 19 ਸਤੰਬਰ 2026 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।




