
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਨੇੜਲੇ ਪਿੰਡ ਖਡਿਆਲ ਵਿੱਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 45 ਸਾਲਾ ਦਰਸ਼ਨ ਸਿੰਘ, ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ‘ਤੇ ਸਰਕਾਰੀ ਅਤੇ ਨਿੱਜੀ ਮਿਲਾ ਕੇ ਕਰੀਬ 20 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ।
ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਖੇਤ ਵਿੱਚ ਗਿਆ ਅਤੇ ਉੱਥੇ ਸਲਫਾਸ ਦੀਆਂ ਜ਼ਹਿਰੀਲੀਆਂ ਗੋਲੀਆਂ ਨਿਗਲ ਲਈਆਂ। ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।




