टॉप न्यूज़

ਪੰਜਾਬ ਵਿੱਚ 200 ਕਰੋੜ ਰੁਪਏ ਦੀ ਹੈਰੋਇਨ ਜ਼ਬਤ

2 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਰੀਬ 30 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 200 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸ ਦਾ ਸਬੰਧ ਸਰਹੱਦ ਪਾਰ ਸਰਗਰਮ ਤਸਕਰੀ ਨੈੱਟਵਰਕ ਨਾਲ ਦੱਸਿਆ ਜਾ ਰਿਹਾ ਹੈ।
ਮੁਲਜ਼ਮਾਂ ਦਾ ਮੁੱਖ ਕੰਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀ ਖੇਪ ਚੁੱਕ ਕੇ ਉਸ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਤਸਕਰਾਂ ਤੱਕ ਪਹੁੰਚਾਉਣਾ ਸੀ। ਇਸ ਤਰ੍ਹਾਂ ਉਹ ਪੂਰੇ ਡਰੱਗ ਸਪਲਾਈ ਚੇਨ ਦਾ ਅਹਿਮ ਹਿੱਸਾ ਬਣੇ ਹੋਏ ਸਨ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੀ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾ ਸਕੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!