‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ ‘ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਅੱਜ (1 ਜੁਲਾਈ) ਨੂੰ 1100 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਧੂਰੀ ਤੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਦਲਿਤ (SC) ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਦਿੱਤੀ ਹੈ।
ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾ ਕੀਤੇ ਗਏ। ਮੀਟਿੰਗ ਵਿੱਚ ਬੈਠੀ ਇੱਕ ਔਰਤ ਦੇ ਮੋਬਾਈਲ ਫੋਨ ‘ਤੇ 4,500 ਰੁਪਏ ਦਾ ਪਹਿਲਾ ਮੈਸੇਜ ਆਇਆ। ਸੀਐਮ ਮਾਨ ਨੇ ਕਿਹਾ ਕਿ ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਪੈਸੇ ਦਿੱਤੇ ਗਏ ਸਨ।
ਜਾਣਕਾਰੀ ਲਈ ਦੱਸ ਦੇਈਏ ਕਿ ਕਈ ਮਹਿਲਾਵਾਂ ਦੇ ਖਾਤਿਆਂ ਵਿੱਚ 3 ਮਹੀਨਿਆਂ ਦੀ ਰਕਮ ਨਹੀਂ ਆਈ ਹੈ। ਹਾਲਾਂਕਿ ਇਸ ਵਿੱਚ ਉਨ੍ਹਾਂ ਨੂੰ 24 ਘੰਟੇ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਵਿਚਾਲੇ ਸਰਕਾਰ ਨੇ ਉਨ੍ਹਾਂ ਔਰਤਾਂ ਲਈ ਨੋਟੀਫਿਕੇਸ਼ ਜਾਰੀ ਕੀਤਾ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਏ। ਪੰਜਾਬ ਸਰਕਾਰ ਨੇ ਸੰਦੇਸ਼ ਜਾਰੀ ਕਰਦੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ੁਰੂ ਕੀਤੀ ਗਈ “ਮਾਂਵਾਂ-ਧੀਆਂ ਸਤਿਕਾਰ ਯੋਜਨਾ” ਦੇ ਤਹਿਤ
ਤੁਹਾਡੇ ਖਾਤੇ ਵਿੱਚ 3 ਮਹੀਨਿਆਂ ਦੀ ਰਾਸ਼ੀ ਮਨਜ਼ੂਰ ਹੋ ਗਈ ਹੈ। ਇਹ ਰਕਮ 24 ਘੰਟੇ ਵਿੱਚ ਤੁਹਾਡੇ ਖਾਤੇ ਵਿੱਚ ਜਮ੍ਹਾ ਹੋ ਜਾਵੇਗੀ। …ਪੰਜਾਬ ਸਰਕਾਰ
ਹਾਲਾਂਕਿ ਇਸ ਮੈਸੇਜ ਤੋਂ ਬਾਅਦ ਕਈ ਮਹਿਲਾਵਾਂ ਨੂੰ ਸੁੱਖ ਦਾ ਸਾਹ ਮਿਲਿਆ ਹੈ। ਫਿਲਹਾਲ ਹੁਣ ਉਨ੍ਹਾਂ ਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।
EDITED BY- HARLEEN KAUR



