टॉप न्यूज़

ਪੰਜਾਬ-ਚੰਡੀਗੜ੍ਹ ‘ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਜੁਲਾਈ) ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 28 ਅਤੇ 29 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਰਾਤ ਤੱਕ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਸਰ, ਮਾਨਕੋਟ, ਬੜਦਾਨਾ, ਮੁਕਤਸਰ, ਬਹਿਰਾਮ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਬਠਿੰਡੇ, ਜ਼ਿਲੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!