टॉप न्यूज़

ਪੰਜਾਬ-ਚੰਡੀਗੜ੍ਹ ‘ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ

50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਅਜੇ ਵੀ ਐਕਟਿਵ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ, ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਨਾਲ-ਨਾਲ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 9 ਜੁਲਾਈ ਤੱਕ ਮੌਸਮ ਅਜਿਹਾ ਹੀ ਰਹੇਗਾ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਮਾਝਾ ਖੇਤਰ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 48.2 ਮਿਲੀਮੀਟਰ, ਪਠਾਨਕੋਟ ਵਿੱਚ 27.2 ਮਿਲੀਮੀਟਰ, ਫਰੀਦਕੋਟ ਵਿੱਚ 10.4 ਮਿਲੀਮੀਟਰ, ਮੋਹਾਲੀ ਵਿੱਚ 8.5 ਮਿਲੀਮੀਟਰ, ਪਟਿਆਲਾ ਵਿੱਚ 6.1 ਮਿਲੀਮੀਟਰ, ਚੰਡੀਗੜ੍ਹ ਵਿੱਚ 4.6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 2.2 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਦਿਨ ਅਤੇ ਰਾਤ ਦੋਵਾਂ ਦੇ ਤਾਪਮਾਨ ਵਿੱਚ ਕਮੀਂ ਦਰਜ ਕੀਤੀ ਗਈ। ਸਮਰਾਲਾ (ਲੁਧਿਆਣਾ) ਵਿੱਚ ਪੰਜਾਬ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!