टॉप न्यूज़
ਗੁਰੂ ਘਰ ਵਿਚ ਸਤਲੁਜ ਫਿਲਮ ਦਿਖਾਉਣ ਕਾਰਨ ਪ੍ਰਬੰਧਕਾਂ ਖਿਲਾਫ FIR ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਗੰਗਾਨਗਰ ਵਿਖੇ ਇਕ ਗੁਰਦੁਆਰਾ ਸਾਹਿਬ ਚ ‘ਸਤਲੁਜ’ ਫਿਲਮ ਦਿਖਾਏ ਜਾਣ ਨੂੰ ਲੈ ਕੇ ਪ੍ਰਬੰਧਕਾਂ ਖਿਲਾਫ਼ ਦਰਜ ਹੋਈ FIR ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਅੱਗੇ ਵੀ ਪ੍ਰਬੰਧਕਾਂ ਦੀ ਪੂਰੀ ਕਾਨੂੰਨੀ ਸਹਾਇਤਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਰਵਨੀਤ ਬਿੱਟੂ ਵੱਲੋਂ ਸਿੱਖ ਨਸਲਕੁਸ਼ੀ ਦੇ ਅੰਕੜਿਆਂ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਇੱਥੇ ਅੰਕੜਿਆਂ ਦੀ ਨਹੀਂ, ਸਗੋਂ ਫੇਕ ਐਨਕਾਊਂਟਰਸ ਵਿੱਚ ਸ਼ਹੀਦ ਹੋਏ ਇੱਕ-ਇੱਕ ਇਨਸਾਨ ਨੂੰ ਇਨਸਾਫ਼ ਦੇਣ ਦੀ ਗੱਲ ਹੈ।
ਸਿਆਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਅਰਦਾਸ ਨੂੰ ਸਰਬੱਤ ਦੇ ਭਲੇ ਦੀ ਅਰਦਾਸ ਦੱਸਿਆ ਅਤੇ ਕਿਹਾ ਕਿ ਬਿੱਟੂ ਦੇ ਅਜਿਹੇ ਬਿਆਨਾਂ ਨਾਲ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਵੀਡੀਓਜ਼ ‘ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤ ਸਰਕਾਰ ਨੂੰ ਬ੍ਰੋਡਕਾਸਟਿੰਗ ਨਿਯਮਾਂ ਵਿੱਚ ਬਦਲਾਅ ਕਰਕੇ ਸਖ਼ਤ ਐਕਸ਼ਨ ਲੈਣ ਦੀ ਮੰਗ ਵੀ ਕੀਤੀ।
EDITED BY- HARLEEN KAUR



