टॉप न्यूज़

Hoshiarpur ‘ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ-ਨੰਗਲ ਮੁੱਖ ਮਾਰਗ ‘ਤੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰੇਤ-ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਦੇ ਡਰਾਈਵਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਾਈਕਲ ਸਵਾਰ ਸੜਕ ਦੇ ਕਿਨਾਰੇ ਆਪਣੀ ਲੇਨ ਵਿੱਚ ਜਾ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਰੇਤ-ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਟਰੈਕਟਰ ਦਾ ਪਹੀਆ ਉਸ ਦੇ ਉੱਪਰੋਂ ਲੰਘ ਗਿਆ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰ ਅਤੇ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਕਸ਼ਮੀਰੀ ਲਾਲ ਨੂੰ ਟਰੈਕਟਰ ਹੇਠਾਂ ਤੋਂ ਕੱਢ ਕੇ ਗੰਭੀਰ ਹਾਲਤ ਵਿੱਚ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ‘ਤੇ ਗੜ੍ਹਸ਼ੰਕਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!