
ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ (TMC) ਦੀ ਕਰਾਰੀ ਹਾਰ ਅਤੇ ਸੱਤਾ ਗੁਆਉਣ ਤੋਂ ਬਾਅਦ ਪਾਰਟੀ ਵਿੱਚ ਜਾਰੀ ਬਗਾਵਤ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਤ੍ਰਿਣਮੂਲ ਕਾਂਗਰਸ ਦੀ ਰਾਜਸਭਾ ਮੈਂਬਰ (ਸੰਸਦ ਮੈਂਬਰ) ਅਤੇ ਅਦਾਕਾਰਾ ਕੋਇਲ ਮੱਲਿਕ (ਰੁਕਮਣੀ ਮੱਲਿਕ) ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੋਇਲ ਨੇ ਉਪ-ਰਾਸ਼ਟਰਪਤੀ ਅਤੇ ਰਾਜਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪਿਆ।
EDITED BY- HARLEEN KAUR




