
ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਅਤੇ ਸਕੂਟੀ ਸਵਾਰ ਸਮੇਤ 4 ਲੋਕਾਂ ਨੂੰ ਕੁਚਲ ਦਿੱਤਾ। ਇਹ ਬੱਸ ਜਲੰਧਰ ਤੋਂ ਜੰਮੂ ਜਾ ਰਹੀ ਸੀ। ਡਰਾਈਵਰ ਦਾ ਬੱਸ ‘ਤੇ ਸੰਤੁਲਨ ਵਿਗੜਨ ਕਾਰਨ ਬੱਸ ਸੜਕ ਕਿਨਾਰੇ ਖੜ੍ਹੇ ਲੋਕਾਂ ਉੱਤੇ ਚੜ੍ਹ ਗਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਦਕਿ ਦੋ ਹੋਰ ਲੋਕਾਂ ਨੂੰ ਕਈ ਗੰਭੀਰ ਸੱਟਾਂ ਆਈਆਂ ਹਨ। ਹਾਦਸੇ ਤੋਂ ਬਾਅਦ ਵੀ ਲਕਸ਼ਮੀ ਹਾਲੀਡੇਜ਼ ਦੀ ਬੱਸ ਦਾ ਡਰਾਈਵਰ ਕਰੀਬ 200 ਫੁੱਟ ਤੱਕ ਸਕੂਟੀ ਅਤੇ ਬਾਈਕ ਨੂੰ ਘਸੀਟਦਾ ਲੈ ਗਿਆ। ਇਸ ਦੌਰਾਨ ਸੜਕ ਕਿਨਾਰੇ ਆਪਣੇ ਬੱਚੇ ਨਾਲ ਜਾ ਰਹੀ ਇੱਕ ਔਰਤ ਵੀ ਬੱਸ ਦੀ ਚਪੇਟ ਵਿੱਚ ਆ ਗਈ।




