टॉप न्यूज़

Patiala ‘ਚ ਸਕੂਲੀ ਵਿਦਿਆਰਥਣ ‘ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ

ਪਟਿਆਲਾ ‘ਚ ਦਿਨ ਦਿਹਾੜੇ ਇੱਕ ਸਕੂਲੀ ਵਿਦਿਆਰਥਣ ‘ਤੇ ਤਿੱਖੇ ਸੁਏ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾਵਰ ਪਿੱਛੋਂ ਚੁੱਪਚਾਪ ਦੌੜਦਾ ਹੋਇਆ ਆਇਆ ਅਤੇ ਗਲੀ ਵਿੱਚ ਸਕੂਲ ਜਾ ਰਹੀ ਲੜਕੀ ਦੀਆਂ ਲੱਤਾਂ ਦੇ ਵਿਚਕਾਰ ਸੁਆ ਮਾਰ ਕੇ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਹਮਲੇ ਤੋਂ ਬਾਅਦ ਦਰਦ ਨਾਲ ਕਰਾਹਦੀ ਲੜਕੀ ਗਲੀ ਵਿੱਚ ਹੀ ਬੈਠ ਗਈ। ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਆਰੋਪੀ  ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ।

ਜ਼ਖ਼ਮੀ ਵਿਦਿਆਰਥਣ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਮਰਹਮ-ਪੱਟੀ ਕਰਕੇ ਛੁੱਟੀ ਦੇ ਦਿੱਤੀ। ਲੜਕੀ ਨੂੰ ਲੱਤਾਂ ਦੇ ਵਿਚਕਾਰ ਹਲਕੀ ਸੱਟ ਲੱਗੀ ਸੀ। ਪੁਲਿਸ ਮੁਤਾਬਕ ਲੜਕੀ ਨੇ ਪੈਂਟ ਪਾਈ ਹੋਈ ਸੀ, ਜਿਸ ਕਾਰਨ ਸੁਏ ਦਾ ਵਾਰ ਜ਼ਿਆਦਾ ਗੰਭੀਰ ਨਹੀਂ ਹੋਇਆ।

ਥਾਣਾ ਲਾਹੌਰੀ ਗੇਟ ਦੇ ਇੰਸਪੈਕਟਰ ਸੌਰਵ ਸਭਰਵਾਲ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਆਰੋਪੀ ਨੂੰ ਘਟਨਾ ਵਾਲੇ ਦਿਨ ਸ਼ਾਮ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਦੀ ਪਹਿਚਾਣ ਵਿਕਾਸ ਕਾਲੋਨੀ ਦੇ ਰਹਿਣ ਵਾਲੇ ਸੰਜੇ ਉਰਫ਼ ਮੂਸਾ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਆਰੋਪੀ ਮਾਨਸਿਕ ਤੌਰ ‘ਤੇ ਬਿਮਾਰ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹੁਣ ਉਸ ਦੇ ਮੈਡੀਕਲ ਰਿਕਾਰਡ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਕਿਸ ਬਿਮਾਰੀ ਦਾ ਇਲਾਜ ਕਰਵਾ ਰਿਹਾ ਹੈ ਅਤੇ ਇਸ ਦਾਅਵੇ ਵਿੱਚ ਕਿੰਨੀ ਸੱਚਾਈ ਹੈ। ਇਸ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!