टॉप न्यूज़
ਪੰਜਾਬ ‘ਚ PM ਮੋਦੀ ਇਸੇ ਮਹੀਨੇ ਕਰਨਗੇ ਮੈਗਾ ਰੈਲੀ-ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ PM ਮੋਦੀ ਇਸੇ ਮਹੀਨੇ ਪੰਜਾਬ ‘ਚ ਮੈਗਾ ਰੈਲੀ ਕਰਨਗੇ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਜਲੰਧਰ ‘ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਜਲੰਧਰ ਵਿੱਚ ਪ੍ਰਧਾਨ ਮੰਤਰੀ ਮੋਦੀ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ।
ਸੂਤਰਾਂ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ 15 ਜੁਲਾਈ ਦੇ ਆਸ-ਪਾਸ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਹ ਕਰੀਬ 98.89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਵੀ ਕਰ ਸਕਦੇ ਹਨ। PM ਮੋਦੀ 17 ਜੁਲਾਈ ਨੂੰ ਚੰਡੀਗੜ੍ਹ ਦੇ ਦੌਰੇ ‘ਤੇ ਵੀ ਆ ਸਕਦੇ ਹਨ।
EDITED BY- HARLEEN KAUR




