टॉप न्यूज़

ਅਮਰੀਕਾ ‘ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ

ਬਦਲ ਗਏ ਨਿਯਮ

ਅਮਰੀਕਾ ‘ਚ PR ਭਾਵ ਕਿ ਗ੍ਰੀਨ ਕਾਰਡ ਲੈਣ ਦੀ ਉਡੀਕ ਕਰਨ ਵਾਲੇ ਪ੍ਰਵਾਸੀਆਂ ਲਈ ਟਰੰਪ ਪ੍ਰਸ਼ਾਸਨ ਇੱਕ ਬਹੁਤ ਹੀ ਸਖ਼ਤ ਨਿਯਮ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਵ੍ਹਾਈਟ ਹਾਊਸ ਦੇ ਸੂਤਰਾਂ ਮੁਤਾਬਕ ਇੱਕ ਨਵੇਂ ਪਾਇਲਟ ਪ੍ਰੋਗਰਾਮ ਦੇ ਤਹਿਤ ਗ੍ਰੀਨ ਕਾਰਡ ਦੇ ਬਿਨੈਕਾਰਾਂ ਨੂੰ 1,00,000 ਡਾਲਰ (ਲਗਭਗ 1 ਕਰੋੜ ਰੁਪਏ) ਤੱਕ ਦੀ ਵਿੱਤੀ ਗਾਰੰਟੀ (ਬਾਂਡ) ਜਮ੍ਹਾ ਕਰਵਾਉਣੀ ਪੈ ਸਕਦੀ ਹੈ। ਹਾਲਾਂਕਿ ਇਸ ਪ੍ਰਕਿਰਿਆ ਨੂੰ ਅਜੇ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ, ਪਰ ਇਸ ਨੂੰ ਜਲਦੀ ਹੀ ਲਾਗੂ ਕੀਤੇ ਜਾਣ ਦੀ ਉਮੀਦ ਹੈ।

ਵਿਦੇਸ਼ਾਂ ਵਿੱਚ ਮੌਜੂਦ ਅਮਰੀਕੀ ਕੌਂਸਲੇਟਾਂ ਰਾਹੀਂ ਪ੍ਰਵਾਸੀ ਵੀਜ਼ਾ ਲਈ ਅਪਲਾਈ ਕਰਨ ਵਾਲੇ ਕੁਝ ਖਾਸ ਬਿਨੈਕਾਰਾਂ ਨੂੰ ਵੀਜ਼ਾ ਮਨਜ਼ੂਰ ਹੋਣ ਤੋਂ ਪਹਿਲਾਂ ਇਹ ਭਾਰੀ ਰਕਮ ਬਾਂਡ ਵਜੋਂ ਜਮ੍ਹਾ ਕਰਵਾਉਣੀ ਪਵੇਗੀ। ਰਾਹਤ ਦੀ ਗੱਲ ਇਹ ਹੈ ਕਿ ਇਹ ਰਕਮ ਪੱਕੇ ਤੌਰ ‘ਤੇ ਜ਼ਬਤ ਨਹੀਂ ਹੋਵੇਗੀ। ਜਦੋਂ ਉਹ ਵਿਅਕਤੀ ਅਮਰੀਕਾ ਦਾ ਨਾਗਰਿਕ ਬਣ ਜਾਵੇਗਾ, ਤਾਂ ਇਹ 1 ਲੱਖ ਡਾਲਰ ਦੀ ਰਕਮ ਉਸ ਨੂੰ ਵਾਪਸ ਕਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਅਮਰੀਕਾ ‘ਚ ਪਹਿਲਾਂ ਤੋਂ ਰਹਿ ਰਹੇ ਪਰਿਵਾਰਕ ਮੈਂਬਰ ਵੀ ਬਿਨੈਕਾਰ ਦੇ ਆਧਾਰ ‘ਤੇ ਇਹ ਬਾਂਡ ਰਾਸ਼ੀ ਜਮ੍ਹਾ ਕਰਵਾ ਸਕਦੇ ਹਨ। ਇਹ ਪ੍ਰੋਗਰਾਮ ਪਹਿਲੇ ਪੜਾਅ ‘ਚ ਕੁਝ ਚੋਣਵੇਂ ਦੇਸ਼ਾਂ ਵਿੱਚ ਹੀ ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ, ਟਰੰਪ ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੇਸ਼ਾਂ ਦੀ ਸੂਚੀ ਵੀ ਜਨਤਕ ਨਹੀਂ ਕੀਤੀ ਹੈ ਜਿਨ੍ਹਾਂ ‘ਤੇ ਇਹ ਨਿਯਮ ਲਾਗੂ ਹੋਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!