टॉप न्यूज़

Punjab ‘ਚ ਮਾਨਸੂਨ ਦੀ ਧਮਾਕੇਦਾਰ ਐਂਟਰੀ

3 ਜ਼ਿਲ੍ਹਿਆਂ 'ਚ ਭਾਰੀ ਮੀਂਹ

ਪੰਜਾਬ ਵਿੱਚ ਆਖ਼ਿਰਕਾਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਰਾਹੀਂ ਮਾਨਸੂਨ ਦੀ ਐਂਟਰੀ ਹੋਣ ਨਾਲ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਕਈ ਥਾਵਾਂ ‘ਤੇ ਸੜਕਾਂ ਪਾਣੀ ਨਾਲ ਲਬਾਲਬ ਹੋ ਗਈਆਂ ਅਤੇ ਆਵਾਜਾਈ ਵਿੱਚ ਵੀ ਰੁਕਾਵਟ ਆਈ।

ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਨੂੰ ਚੰਡੀਗੜ੍ਹ ਪਹੁੰਚਣਾ ਸੀ, ਪਰ ਇੱਕ ਦਿਨ ਦੀ ਦੇਰੀ ਨਾਲ ਬੁੱਧਵਾਰ ਨੂੰ ਇਸ ਨੇ ਪੰਜਾਬ ਵਿੱਚ ਐਂਟਰੀ ਕੀਤੀ ਹੈ। ਪਿਛਲੇ ਪੰਜ ਸਾਲਾਂ ਵਾਂਗ ਇਸ ਵਾਰ ਵੀ ਮਾਨਸੂਨ ਉੱਤਰ ਪ੍ਰਦੇਸ਼ ਤੋਂ ਹਰਿਆਣਾ ਦੇ ਅੰਬਾਲਾ ਅਤੇ ਪੰਚਕੂਲਾ ਰਾਹੀਂ ਚੰਡੀਗੜ੍ਹ ਪਹੁੰਚਿਆ ਅਤੇ ਉੱਥੋਂ ਰੂਪਨਗਰ (ਰੋਪੜ), ਹੁਸ਼ਿਆਰਪੁਰ ਅਤੇ ਪਠਾਨਕੋਟ ਵੱਲ ਅੱਗੇ ਵਧਿਆ।

ਪਠਾਨਕੋਟ ਵਿੱਚ ਕਰੀਬ ਪੰਜ ਘੰਟੇ ਲਗਾਤਾਰ ਮੀਂਹ ਪੈਣ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ ‘ਤੇ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ। ਕਈ ਇਲਾਕਿਆਂ ਵਿੱਚ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖੱਡੀ ਨਾਲਾ ਵੀ ਉਫਾਨ ‘ਤੇ ਆ ਗਿਆ, ਜਿਸ ਕਾਰਨ ਪਾਣੀ ਪੁਲ ਦੇ ਉੱਪਰੋਂ ਵਗਣ ਲੱਗ ਪਿਆ ਅਤੇ ਪ੍ਰਸ਼ਾਸਨ ਨੂੰ ਸੁਰੱਖਿਆ ਦੇ ਮੱਦੇਨਜ਼ਰ ਨਿਗਰਾਨੀ ਵਧਾਉਣੀ ਪਈ।

ਗੁਰਦਾਸਪੁਰ ਅਤੇ ਮੋਹਾਲੀ ਵਿੱਚ ਵੀ ਤੇਜ਼ ਮੀਂਹ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਲੰਧਰ ਅਤੇ ਮੋਹਾਲੀ ਵਿੱਚ ਠੰਡੀ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਹਾਲਾਂਕਿ ਕਈ ਇਲਾਕਿਆਂ ਵਿੱਚ ਅਜੇ ਵੀ ਬੱਦਲ ਛਾਏ ਹੋਏ ਹਨ ਅਤੇ ਹੋਰ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।

ਜਲੰਧਰ ਵਿੱਚ ਤੇਜ਼ ਹਨ੍ਹੇਰੀ ਕਾਰਨ ਕੋਰਟ ਰੋਡ ‘ਤੇ ਸਫ਼ੈਦੇ ਦਾ ਇੱਕ ਵੱਡਾ ਦਰੱਖਤ ਦੋ ਕਾਰਾਂ ਉੱਤੇ ਡਿੱਗ ਗਿਆ, ਜਿਸ ਨਾਲ ਦੋਵੇਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੌਸਮ ਵਿਭਾਗ ਨੇ ਪੂਰੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਕਾਸ਼ੀ ਬਿਜਲੀ ਲਸਕ ਸਕਦੀ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬੇਲੋੜੀ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!