
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਡਲਹੌਜ਼ੀ ਨੇੜੇ ਨੈਸ਼ਨਲ ਹਾਈਵੇਅ 154A ‘ਤੇ ਸੋਮਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਆਲਟੋ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਕਾਰ ਸਵਾਰ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਵਿੱਚ 3 ਮਹੀਨੇ ਦਾ ਇੱਕ ਮਾਸੂਮ ਬੱਚਾ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਪਰਿਵਾਰ ਬੱਚੇ ਦਾ ਇਲਾਜ ਕਰਵਾ ਕੇ PGI ਚੰਡੀਗੜ੍ਹ ਤੋਂ ਆਪਣੇ ਘਰ ਵਾਪਸ ਪਰਤ ਰਿਹਾ ਸੀ। ਇਹ ਹਾਦਸਾ ਸੋਮਵਾਰ ਰਾਤ ਨੂੰ ਉਦੋਂ ਵਾਪਰਿਆ ਜਦੋਂ ਪਰਿਵਾਰ ਚੰਡੀਗੜ੍ਹ ਦੇ ਪੀਜੀਆਈ (PGI) ਤੋਂ ਇੱਕ ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਇਲਾਜ ਕਰਵਾ ਕੇ ਘਰ ਪਰਤ ਰਿਹਾ ਸੀ। ਮ੍ਰਿਤਕਾਂ ਵਿੱਚ ਬੱਚੇ ਦੇ ਦਾਦਾ-ਦਾਦੀ ਅਤੇ ਮਾਤਾ-ਪਿਤਾ ਸ਼ਾਮਲ ਸਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ, ਧੁੰਦ ਅਤੇ ਦੁਰਗਮ ਪਹਾੜੀ ਇਲਾਕਾ ਹੋਣ ਕਾਰਨ ਬਚਾਅ ਕਾਰਜ ਵਿੱਚ ਕਾਫ਼ੀ ਮੁਸ਼ਕਲਾਂ ਆਈਆਂ, ਪਰ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਗਿਆ।
EDITED BY- HARLEEN KAUR




