टॉप न्यूज़
Punjab ‘ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਿਲੀ ਵਾਰ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਮੀਂਹ ਦੇ ਨਾਲ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਲੋਕਾਂ ਨੂੰ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਹੇਠਾਂ ਖੜ੍ਹੇ ਨਾ ਹੋਣ ਅਤੇ ਪਾਣੀ ਭਰੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 31 ਜੁਲਾਈ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਅਤੇ ਪੋਂਗ ਡੈਮ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਿਹਾ ਹੈ। ਮਾਹਿਰਾਂ ਦੇ ਅਨੁਸਾਰ ਭਾਖੜਾ ਡੈਮ ਨੂੰ ਡੇਂਜਰ ਲੈਵਲ ਤੱਕ ਪਹੁੰਚਣ ਵਿੱਚ ਲਗਭਗ 20 ਤੋਂ 30 ਦਿਨ ਅਤੇ ਪੋਂਗ ਡੈਮ ਨੂੰ 15 ਤੋਂ 25 ਦਿਨ ਲੱਗ ਸਕਦੇ ਹਨ। ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ, ਜਿਸ ਨਾਲ ਪੰਜਾਬ ਵਿੱਚ ਹੜ੍ਹ ਦਾ ਖਤਰਾ ਵੱਧ ਸਕਦਾ ਹੈ।




