टॉप न्यूज़

SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਸਾਹਮਣੇ ਪੇਸ਼ ਹੋਏ। ਇਸ ਦੌਰਾਨ ਪੰਜਾਬ ਪੁਲਿਸ ਦੇ ਇੰਸਟੀਚਿਊਟ ਵਿੱਚ ਉਨ੍ਹਾਂ ਤੋਂ ਕਰੀਬ 2 ਘੰਟੇ ਤੱਕ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਅੱਜ ਮੈਨੂੰ ਚੌਥੀ ਵਾਰ ਬੁਲਾਇਆ ਗਿਆ ਹੈ। ਜਦੋਂ ਵੀ ਮੈਨੂੰ ਬੁਲਾਇਆ ਗਿਆ, ਮੈਂ ਹਰ ਵਾਰ ਸਮੇਂ ‘ਤੇ ਹਾਜ਼ਰ ਹੋਇਆ ਹਾਂ। ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਮੇਰਾ ਮੰਨਣਾ ਹੈ ਕਿ ਕਿਸੇ ਵੀ ਜਾਂਚ ਵਿੱਚ ਅਸਲ ਦੋਸ਼ੀਆਂ ਨੂੰ ਫੜਿਆ ਜਾਣਾ ਚਾਹੀਦਾ ਹੈ ਪਰ ਇੱਥੇ ਦੋਸ਼ੀਆਂ ਨੂੰ ਫੜਨ ਲਈ ਨਹੀਂ, ਸਗੋਂ ਸਿਆਸੀ ਲੜਾਈ ਲਈ SIT ਬਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ 11 ਸਾਲ ਹੋ ਚੁੱਕੇ ਹਨ। ਪੰਜ ਸਾਲ ਕਾਂਗਰਸ ਦੀ ਸਰਕਾਰ ਰਹੀ ਅਤੇ ਪੰਜ ਸਾਲ ਮੌਜੂਦਾ ਸਰਕਾਰ ਦੇ ਹੋ ਗਏ ਪਰ ਅਜੇ ਤੱਕ SIT ਆਪਣੀ ਜਾਂਚ ਪੂਰੀ ਨਹੀਂ ਕਰ ਸਕੀ। ਉਨ੍ਹਾਂ ਕਿਹਾ, “ਜਦੋਂ ਕੋਈ ਕਤਲ ਹੁੰਦਾ ਹੈ ਤਾਂ ਦੋਸ਼ੀ ਜਲਦੀ ਫੜੇ ਜਾਂਦੇ ਹਨ, ਪਰ ਇੱਥੇ ਸਿਰਫ਼ ਦਿਖਾਉਣ ਲਈ ਸੁਖਬੀਰ ਬਾਦਲ ਨੂੰ ਬੁਲਾਇਆ ਜਾਂਦਾ ਹੈ। ਮੈਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।

ਸੁਖਬੀਰ ਬਾਦਲ ਦੀ ਪੇਸ਼ੀ ਦੌਰਾਨ ਮੀਂਹ ਦੇ ਬਾਵਜੂਦ ਉਨ੍ਹਾਂ ਦੇ ਸਮਰਥਕ ਪੰਜਾਬ ਪੁਲਿਸ ਇੰਸਟੀਚਿਊਟ ਦੇ ਬਾਹਰ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕੀਤੀ। ਸਮਰਥਕਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਉੱਥੇ ਹੀ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ SIT ਨੇ 16 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!