
ਬੇਅਦਬੀ ਮਾਮਲੇ ਵਿਚ SIT ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਤਲਬ ਕੀਤਾ ਗਿਆ ਹੈ। ਬੇਅਦਬੀ ਮਾਮਲੇ ਵਿਚ ਚੱਲ ਰਹੀ ਜਾਂਚ ਨੂੰ ਲੈ ਕੇ ਸਿੱਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਸਿੱਟ ਨੇ ਉਨ੍ਹਾਂ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ ਤੋਂ ਹੋਈ ਬੇਅਬਦੀ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
EDITED BY- HARLEEN KAUR




