दिल्ली NCR

ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ

RED ALERT ਜਾਰੀ

ਦਿੱਲੀ-NCR ਵਿੱਚ ਸੋਮਵਾਰ ਨੂੰ ਪਏ ਤੇਜ਼ ਮੀਂਹ ਦਾ ਅਸਰ ਹਵਾਈ ਸਫ਼ਰ ‘ਤੇ ਵੀ ਪਿਆ ਹੈ। 14 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਦੁਪਹਿਰ ਕਰੀਬ 1:15 ਵਜੇ ਤੱਕ 150 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਸਨ। ਇਸ ਸਮੇਂ ਏਅਰਪੋਰਟ ‘ਤੇ ਉਡਾਣਾਂ ਦੀ ਔਸਤ ਦੇਰੀ ਕਰੀਬ 27 ਮਿੰਟ ਹੈ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ, ਪਰ ਸੜਕਾਂ ‘ਤੇ ਟ੍ਰੈਫਿਕ ਦੀ ਰਫ਼ਤਾਰ ਕਾਫ਼ੀ ਹੌਲੀ ਹੋ ਗਈ ਹੈ।

ਮੀਂਹ ਅਤੇ ਖਰਾਬ ਮੌਸਮ ਦੌਰਾਨ ਘੱਟ ਵਿਜ਼ੀਬਿਲਟੀ, ਰਨਵੇ ਦੀ ਸਥਿਤੀ ਅਤੇ ਏਅਰ ਟ੍ਰੈਫਿਕ ਮੈਨੇਜਮੈਂਟ ਕਾਰਨ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਦਾ ਅਸਰ ਪੂਰੇ ਫਲਾਈਟ ਸ਼ਡਿਊਲ ‘ਤੇ ਪੈਂਦਾ ਹੈ ਅਤੇ ਦੇਰੀ ਹੋਰ ਵਧ ਸਕਦੀ ਹੈ।

ਦਿੱਲੀ-NCR ਵਿੱਚ ਭਾਰੀ ਮੀਂਹ ਕਾਰਨ 14 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ। ਜੇਕਰ ਤੁਸੀਂ ਦਿੱਲੀ ਤੋਂ ਫਲਾਈਟ ਲੈਣੀ ਹੈ ਤਾਂ ਏਅਰਪੋਰਟ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਏਅਰਲਾਈਨ ਦੀ ਲਾਈਵ ਫਲਾਈਟ ਸਟੇਟਸ ਜ਼ਰੂਰ ਚੈੱਕ ਕਰੋ ਅਤੇ ਆਮ ਨਾਲੋਂ ਕੁਝ ਵੱਧ ਸਮਾਂ ਲੈ ਕੇ ਏਅਰਪੋਰਟ ਪਹੁੰਚੋ।

ਭਾਰਤ ਮੌਸਮ ਵਿਭਾਗ (IMD) ਨੇ ਦਿੱਲੀ ਦੇ ਕਈ ਇਲਾਕਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੂਫ਼ਾਨ, ਬਿਜਲੀ ਚਮਕਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਸੋਮਵਾਰ (24 ਅਗਸਤ) ਦੀ ਸਵੇਰ ਤੋਂ ਹੀ ਦਿੱਲੀ, ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਝਮਾਝਮ ਮੀਂਹ ਪੈ ਰਿਹਾ ਹੈ। ਕਈ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਮੀਂਹ ਹੋਰ ਤੇਜ਼ ਹੋ ਸਕਦਾ ਹੈ।

ਦਿੱਲੀ ਵਿੱਚ ਮੀਂਹ ਕਾਰਨ ਸੜਕਾਂ ‘ਤੇ ਭਾਰੀ ਜਲਭਰਾਅ ਹੈ। ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਦੇ ਬਾਹਰ ਵੀ ਕਾਫ਼ੀ ਪਾਣੀ ਖੜ੍ਹਾ ਹੈ। ਇਸ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

EDITED BY- HARLEEN KAUR

 

 

Related Articles

Leave a Reply

Your email address will not be published. Required fields are marked *

Back to top button
error: Content is protected !!