देश
‘ਆਨ-ਬਾਨ-ਸ਼ਾਨ ਨਾਲ ਮਨਾਈਏ 15 ਅਗਸਤ’
PM ਮੋਦੀ ਨੇ ਦੇਸ਼ ਵਾਸੀਆਂ ਨੂੰ 'ਹਰ ਘਰ ਤਿਰੰਗਾ' ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ 15 ਅਗਸਤ ਨੂੰ ਸੁਤੰਤਰਤਾ ਦਿਵਸ ਮਾਣ ਅਤੇ ਸਨਮਾਨ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮੌਕੇ ‘ਤੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਵਿਕਸਤ ਭਾਰਤ ਦੇ ਨਿਰਮਾਣ ਦਾ ਸੰਕਲਪ ਲੈਣ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ‘ਤੇ ਤਿਰੰਗਾ ਲਹਿਰਾਉਣ ਅਤੇ ਸੁਤੰਤਰਤਾ ਦਿਵਸ ਦੇ ਜਸ਼ਨ ਵਿੱਚ ਉਤਸ਼ਾਹ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਪੀਐਮ ਮੋਦੀ ਨੇ ਕਿਹਾ, ‘ਹਰ ਘਰ ਤਿਰੰਗਾ, ਘਰ-ਘਰ ਤਿਰੰਗਾ, ਹਰ ਮਨ ਤਿਰੰਗਾ।’ ਉਨ੍ਹਾਂ ਨੇ ਲੋਕਾਂ ਨੂੰ ਆਪਣੇ-ਆਪਣੇ ਘਰਾਂ ‘ਤੇ ਤਿਰੰਗਾ ਲਹਿਰਾਉਣ ਅਤੇ ਸੁਤੰਤਰਤਾ ਦਿਵਸ ਦੇ ਜਸ਼ਨ ਵਿੱਚ ਉਤਸ਼ਾਹ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ।
EDITED BY- HARLEEN KAUR




