टॉप न्यूज़

ਮਾਛੀਵਾੜਾ ਸਾਹਿਬ ‘ਚ ਮੀਂਹ ਦਾ ਕਹਿਰ

ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ ਦੇ ਮਾਛੀਵਾੜਾ ਸਾਹਿਬ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਦੌਰਾਨ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਮਲਬੇ ਹੇਠਾਂ ਦੱਬੀ ਮਹਿਲਾ ਦੀ ਪਛਾਣ ਇੰਦਰਜੀਤ ਕੌਰ (36) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਘਰ ਦੇ ਇੱਕ ਕਮਰੇ ਵਿੱਚ ਸੁੱਤੀ ਹੋਈ ਸੀ। ਉਸ ਦੀ ਭੂਆ  ਵੀ ਉਸੇ ਕਮਰੇ ਵਿੱਚ ਮੌਜੂਦ ਸੀ। ਸਵੇਰੇ ਕਰੀਬ ਇੱਕ ਘੰਟੇ ਤੱਕ ਹੋਈ ਬਾਰਿਸ਼ ਕਾਰਨ ਕਮਰੇ ਦੀ ਛੱਤ ਅਚਾਨਕ ਢਹਿ ਗਈ।

ਛੱਤ ਡਿੱਗਣ ਨਾਲ ਇੰਦਰਜੀਤ ਕੌਰ ਅਤੇ ਉਸ ਦੀ ਭੂਆ ਦੋਵੇਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਤੁਰੰਤ ਸਮਰਾਲਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੰਦਰਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।

ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਦੇ ਪਤੀ ਧਰਮਪਾਲ, ਜੋ ਪਿੰਡ ਦੇ ਸਾਬਕਾ ਸਰਪੰਚ ਸਨ, ਦਾ ਕਰੀਬ ਚਾਰ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਇੰਦਰਜੀਤ ਕੌਰ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਰਹਿੰਦੀ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!