टॉप न्यूज़
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।
ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਗਈ ਹੈ। ਦੋਵਾਂ ਆਗੂਆਂ ਨੇ ਸੰਸਦ ਭਵਨ ਵਿਖੇ ਬੰਦ ਕਮਰਾ ਮੀਟਿੰਗ ਕੀਤੀ।
ਇਸ ਮੀਟਿੰਗ ਨੇ ਪੰਜਾਬ ਦੀ ਰਾਜਨੀਤੀ ਅਤੇ ਚੋਣ ਸਮੀਕਰਨਾਂ ਬਾਰੇ ਕਿਆਸਅਰਾਈਆਂ ਨੂੰ ਹਵਾ ਦਿੱਤੀ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮੀਟਿੰਗ ਦੇ ਸਿਆਸੀ ਮਾਇਨੇ ਉਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਗੱਲਬਾਤ ਹੋਈ ਹੈ। ਹਾਲਾਂਕਿ ਇਸ ਦੌਰਾਨ ਅਕਾਲੀ-ਭਾਜਪਾ ਵਿਚ ਗੱਠਜੋੜ ਦੀ ਚਰਚਾ ਵੀ ਛਿੜ ਗਈ ਹੈ।
EDITED BY- HARLEEN KAUR



