टॉप न्यूज़

ਗੁਰਸਿਮਰਨ ਮੰਡ ‘ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ

ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰਰਿਸਟ ਫਰੰਟ (IAKTF) ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਦੀ ਕਾਰ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗੁਰਸਿਮਰਨ ਸਿੰਘ ਮੰਡ ਸ੍ਰੀ ਗੁਰੂ ਹਰਕਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਮੱਥਾ ਟੇਕਣ ਲਈ ਹਰਿਆਣਾ ਦੇ ਅੰਬਾਲਾ ਸਥਿਤ ਇਤਿਹਾਸਕ ਗੁਰਦੁਆਰਾ ਪੰਜੋਖਰਾ ਸਾਹਿਬ ਮੱਥਾ ਟੇਕਣ ਗਏ ਸਨ। ਹਮਲੇ ਦੌਰਾਨ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਗੁਰਸਿਮਰਨ ਸਿੰਘ ਮੰਡ ਦੀ ਗੱਡੀ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਇੱਕ ਪਾਠੀ ਦੀ ਲੱਤ ਜ਼ਖਮੀ ਹੋ ਗਈ। ਪਾਠੀ ਦੀ ਲੱਤ ਉੱਤੇ ਗੱਡੀ ਚੜ੍ਹਨ ਕਰਕੇ ਮੌਕੇ ‘ਤੇ ਮੌਜੂਦ ਲੋਕ ਭੜਕ ਗਏ ਅਤੇ ਉਨ੍ਹਾਂ ਨੇ ਗੁਰਸਿਮਰਨ ਮੰਡ ਤੇ ਹਮਲਾ ਕਰ ਦਿੱਤਾ।

ਜਿਵੇਂ ਹੀ ਝਗੜਾ ਵਧਿਆ, ਗੁੱਸੇ ਵਿੱਚ ਆਈ ਭੀੜ ਨੇ ਗੁਰਸਿਮਰਨ ਸਿੰਘ ਮੰਡ ਦੀ ਗੱਡੀ ਦੀ ਭੰਨਤੋੜ ਕੀਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਤਣਾਅਪੂਰਨ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਥਿਤੀ ਨੂੰ ਸੰਭਾਲਣ ਲਈ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!