टॉप न्यूज़

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਵਾਲਾ ਹੈ। ਦੱਸ ਦਈਏ ਕਿ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੈਠਕ ਸੱਦ ਲਈ ਹੈ। ਸੁਖਬੀਰ ਬਾਦਲ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਬੈਠਕ ਸੱਦ ਲਈ ਹੈ।

ਇੱਥੇ ਤੁਹਾਨੂੰ ਅਸੀਂ ਦੱਸ ਦਿੰਦੇ ਹਾਂ ਕਿ ਕੱਲ੍ਹ ਹੋਈ ਮੁਲਾਕਾਤ ਤੋਂ ਬਾਅਦ ਹੀ ਸਿਆਸੀ ਗਲਿਆਰਿਆਂ ਵਿੱਚ ਤਹਿਲਕਾ ਮੱਚ ਗਿਆ ਸੀ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਚੱਲਣ ਲੱਗ ਪਈਆਂ ਸਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੈਠਕ ਸੱਦ ਲਈ ਹੈ, ਜਿਸ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ‘ਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਅਗਲੀ ਰਣਨੀਤੀ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਹਾਲਾਂਕਿ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਸ਼ਿਸ਼ਟਾਚਾਰਕ ਮੁਲਾਕਾਤ ਦੱਸਿਆ ਗਿਆ ਸੀ ਪਰ ਇਸ ਤੋਂ ਤੁਰੰਤ ਬਾਅਦ ਬੁਲਾਈ ਗਈ ਵੱਡੀ ਬੈਠਕ ਨੇ ਸਿਆਸੀ ਚਰਚਾਵਾਂ ਨੂੰ ਹੋਰ ਹਵਾ ਦੇ ਦਿੱਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!