टॉप न्यूज़

ਪੰਜਾਬ ‘ਚ ਸਿਆਸੀ ਹਲਚਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ

ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿੱਚ ਆਪਣੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ- ”ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਮਾਣ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਆਪਣੇ ਹਾਊਸ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਕੇ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ। ਅਕਾਲੀ ਦਲ ਨੇ ਭਾਰਤ ਸਰਕਾਰ ਵੱਲੋਂ ਸਾਰੇ ਰਾਜਾਂ ਦੀਆਂ ਸੀਟਾਂ ਦੇ 50% ਦੇ ਇੱਕਸਾਰ ਵਾਧੇ ਦੇ ਸਦਨ ਦੇ ਫਲੋਰ ‘ਤੇ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਲਈ ਰਾਖਵਾਂਕਰਨ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੋ ਮੁੱਦਿਆਂ ਉਤੇ ਚਰਚਾ ਹੋਈ: ਮਹਿਲਾ ਰਾਖਵਾਂਕਰਨ ਬਿੱਲ, ਜਿਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਣਾ ਚਾਹੀਦਾ ਹੈ, ਅਤੇ Delimitation ਬਿੱਲ, ਜਿਸ ਨੂੰ ਜਲਦੀ ਤੋਂ ਜਲਦੀ ਪਾਸ ਕੀਤਾ ਜਾਣਾ ਚਾਹੀਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!