टॉप न्यूज़

ਪੰਜਾਬ-ਚੰਡੀਗੜ੍ਹ ‘ਚ ਅੱਜ ਰਫਤਾਰ ਫੜੇਗਾ ਮਾਨਸੂਨ

3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ

ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਫਿਰ ਤੋਂ ਤੇਜ਼ੀ ਨਾਲ ਰਫਤਾਰ ਫੜ ਲਵੇਗਾ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਸੂਬੇ ਦੇ ਤਿੰਨ ਜ਼ਿਲ੍ਹਿਆਂ – ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਉੱਥੇ ਹੀ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ।

ਐਤਵਾਰ ਨੂੰ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵੱਧ ਗਈ ਹੈ। ਇਸ ਦੌਰਾਨ ਤਾਪਮਾਨ 3.2 ਡਿਗਰੀ ਵਧਿਆ। ਇਹ ਆਮ ਦੇ ਨੇੜੇ ਪਹੁੰਚ ਗਿਆ। ਸੂਬੇ ਵਿੱਚ ਸਭ ਤੋਂ ਵੱਧ 36 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਕੀਤਾ ਗਿਆ। ਹਾਲਾਂਕਿ, 17 ਜ਼ਿਲ੍ਹਿਆਂ ਵਿੱਚ ਮੀਂਹ ਬਹੁਤ ਘੱਟ ਪਿਆ।

ਆਉਣ ਵਾਲੇ ਦਿਨਾਂ ‘ਚ ਇਦਾਂ ਦਾ ਰਹੇਗਾ ਮੌਸਮ

ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 11 ਤੇ 12 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ 2 ਦਿਨਾਂ ਦੌਰਾਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

13 ਅਗਸਤ ਨੂੰ 3 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗੱਜਣ ਤੇ ਬਿਜਲ ਚਮਕਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!