टॉप न्यूज़

ਥਲ ਸੈਨਾ ਮੁਖੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਥਲ ਸੈਨਾ ਦੇ ਮੁਖੀ (ਸੀਓਏਐਸ) ਜਨਰਲ ਧੀਰਜ ਸੇਠ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ, ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸਿਵਲ-ਫੌਜੀ ਤਾਲਮੇਲ ਅਤੇ ਖੇਤਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਫੌਜ ਦੇ ਪੱਛਮੀ ਕਮਾਂਡ ਦੇ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏ.ਵੀ.ਐਸ.ਐਮ., ਐਸ.ਐਮ ਅਤੇ ਆਰਮੀ ਹੈੱਡਕੁਆਰਟਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਭਾਰਤੀ ਸੈਨਾ ਦੀ ਕਮਾਨ ਸੰਭਾਲਣ ਤੋਂ ਬਾਅਦ ਰਾਜਪਾਲ ਨਾਲ ਥਲ ਸੈਨਾ ਮੁਖੀ ਦੀ ਇਹ ਪਹਿਲੀ ਮੁਲਾਕਾਤ ਸੀ। ਇਹ ਮੀਟਿੰਗ ਇਸ ਲਈ ਵੀ ਅਹਿਮ ਸੀ ਕਿਉਂਕਿ ਪੰਜਾਬ ਦੇ ਰਾਜਪਾਲ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ।
ਜਨਰਲ ਧੀਰਜ ਸੇਠ ਨੇ ਰਾਜਪਾਲ ਨੂੰ ਰਾਸ਼ਟਰ ਨਿਰਮਾਣ ਪ੍ਰਤੀ ਭਾਰਤੀ ਫੌਜ ਦੀ ਦ੍ਰਿੜਤਾ ਅਤੇ ਵਚਨਬੱਧਤਾ ਤੋਂ ਜਾਣੂ ਕਰਵਾਇਆ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਰਾਜ ਸਰਕਾਰ ਦੀਆਂ ਨੀਤੀਆਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਰਾਜਪਾਲ ਨੂੰ ਅੰਦਰੂਨੀ ਸੁਰੱਖਿਆ, ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਜਾਣਕਾਰੀ ਦਿੱਤੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!