
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਤੇ ਸਬੰਧਤ ਕੰਪਨੀ, ਸਟਾਈਲ ਐਂਡ ਕੰਟੈਂਟ ਜਵੈਲਰੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਸਮੇਤ ਹੋਰਨਾਂ ਨੂੰ ਚੰਡੀਗੜ੍ਹ ਵਿੱਚ ਬੀਇੰਗ ਹਿਊਮਨ ਜਵੈਲਰੀ ਸ਼ੋਅਰੂਮ ਨਾਲ ਸਬੰਧਤ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤੇ ਹਨ।
ਇਸ ਨੋਟਿਸ ਦੇ ਅਨੁਸਾਰ ਸਾਰਿਆਂ ਨੂੰ 5 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਸੰਮਨ ਵੀ ਜਾਰੀ ਕੀਤੇ ਹਨ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੇ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ।
EDITED BY- HARLEEN KAUR




