टॉप न्यूज़

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਡੇਹਲੋਂ ਦੇ ਮਾਲ ਹਲਕਾ ਰੁੜਕਾ ਵਿੱਚ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ਬਾਰੇ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਦੇ ਬਦਲੇ 100,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਸਬੰਧ ਵਿੱਚ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈ ਚੁੱਕਿਆ ਸੀ।

ਸ਼ਿਕਾਇਤਕਰਤਾ, ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਫਿਰ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਹੋਇਆਂ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਪੁਲਿਸ ਸਟੇਸ਼ਨ ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!