टॉप न्यूज़

ਮਲੇਰਕੋਟਲਾ ‘ਚ ਧੀਆਂ ਲਈ ਵੱਡਾ ਤੋਹਫ਼ਾ

CM ਭਗਵੰਤ ਮਾਨ ਨੇ 5-ਮੰਜ਼ਿਲਾ ਸਰਕਾਰੀ ਸਕੂਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਬਣਾਏ ਗਏ ਨਵੇਂ 5-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ। ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਇਸ ਸਕੂਲ ਨੂੰ ਪੰਜਾਬ ਦੀਆਂ ਧੀਆਂ ਲਈ ਖਾਸ ਤੋਹਫ਼ੇ ਵਜੋਂ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਪ੍ਰੋਜੈਕਟ ਨੂੰ ਪੂਰਾ ਕਰਦਿਆਂ ਸਰਕਾਰੀ ਖਜ਼ਾਨੇ ਦੇ 5.25 ਲੱਖ ਰੁਪਏ ਦੀ ਬਚਤ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਸੂਬਾ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲੇ ਨੰਬਰ ’ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦਾ NEET ਅਤੇ 361 ਵਿਦਿਆਰਥੀਆਂ ਦਾ JEE ਪਾਸ ਕਰਨਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਸੁਧਾਰਾਂ ਦੀ ਵੱਡੀ ਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧੀਆਂ ਦੀ ਪੜ੍ਹਾਈ ਕਿਸੇ ਵੀ ਕਾਰਨ ਕਰਕੇ ਨਾ ਰੁਕੇ, ਇਸ ਲਈ ਪੰਜਾਬ ਸਰਕਾਰ ਵੱਲੋਂ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੀਆਂ ਧੀਆਂ ਨੂੰ ਬਿਹਤਰ ਸਿੱਖਿਆ, ਸੁਰੱਖਿਅਤ ਆਵਾਜਾਈ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਲਈ ਤਰੱਕੀ ਦੇ ਹੋਰ ਮੌਕੇ ਪੈਦਾ ਕਰਨਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!