टॉप न्यूज़
ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ। ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਗੋਲੀ ਚੱਲੀ ਹੈ। ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਇਸ ਮਾਮਲੇ ਬਾਰੇ ਸਬੰਧਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
EDITED BY- HARLEEN KAUR



