टॉप न्यूज़

ਪੰਜਾਬ ‘ਚ ਮੀਂਹ ਦਾ ਅਲਰਟ

ਦੋ ਦਿਨ ਪਵੇਗੀ ਭਾਰੀ ਬਾਰਿਸ਼

ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਛਿੱਟ-ਪੁੱਟ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਾਣੋ ਅਗਲੇ ਦਿਨਾਂ ਦਾ ਹਾਲ

19 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਯੈਲੋ ਅਲਰਟ ਹੈ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

20 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

21 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦਿਨ ਵੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!