टॉप न्यूज़

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਸਪਤਾਲ ‘ਚ ਕੀਤਾ ਗਿਆ ਸ਼ਿਫਟ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ੀਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਵੇਰੇ 1 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਹਸਪਤਾਲ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ, ਸੁਰੱਖਿਆ ਕਾਰਨਾਂ ਕਰਕੇ ਹਸਪਤਾਲ ਦੇ ਇੱਕ ਹਿੱਸੇ ਨੂੰ ਸਬ-ਜੇਲ੍ਹ ਘੋਸ਼ਿਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇੱਕ ਵਾਰ ਸਬ-ਜੇਲ੍ਹ ਸਥਾਪਤ ਹੋਣ ਤੋਂ ਬਾਅਦ, ਇਮਰਾਨ ਖਾਨ ਦੀ ਸੁਰੱਖਿਆ ਅਤੇ ਨਿਗਰਾਨੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ, ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਅਤੇ ਉਨ੍ਹਾਂ ਦੇ ਚਚੇਰੇ ਭਰਾ ਕਾਸਿਮ ਖਾਨ ਨੇ ਵੀ ਅਦਿਆਲਾ ਜੇਲ੍ਹ ਦਾ ਦੌਰਾ ਕੀਤਾ ਸੀ। ਹਾਲਾਂਕਿ, ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ  ਸੀ।

ਇਮਰਾਨ ਖਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਇੱਕ ਆਦੇਸ਼ ਤੋਂ ਬਾਅਦ ਹੋਇਆ ਹੈ, ਜਿਸ ਨੇ ਦੋ ਦਿਨ ਪਹਿਲਾਂ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਨੂੰ ਡਾਕਟਰੀ ਜਾਂਚ ਅਤੇ ਇਲਾਜ ਲਈ ਅਦਿਆਲਾ ਜੇਲ੍ਹ ਤੋਂ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ ਸੀ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!