टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਬੱਸ ਕੰਡਕਟਰ ਦਾ ਸ਼ਰੇਆਮ ਕਤਲ

ਬਠਿੰਡਾ ਬੱਸ ਸਟੈਂਡ ਦੇ ਪਿੱਛੇ ਇੱਕ ਨਿੱਜੀ ਬੱਸ ਕੰਡਕਟਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਚੁੱਘੇ ਕਲਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੋਮਵਾਰ ਸਵੇਰੇ ਕੋਤਵਾਲੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ  ਘਟਨਾ ਐਤਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।

ਪ੍ਰਾਈਵੇਟ ਬੱਸ ਦੇ ਡਰਾਈਵਰ ਇਕਬਾਲ ਸਿੰਘ ਨੇ ਦੱਸਿਆ ਕਿ, “ਬਲਜਿੰਦਰ ਸਿੰਘ ਉਸ ਦੀ ਬੱਸ ’ਤੇ ਕੰਡਕਟਰ ਵਜੋਂ ਕੰਮ ਕਰਦਾ ਸੀ। ਐਤਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਉਹ ਬੱਸ ਸਟੈਂਡ ਵਿੱਚ ਬੱਸ ਖੜ੍ਹੀ ਕਰਕੇ ਆਪੋ-ਆਪਣੇ ਪਿੰਡਾਂ ਵੱਲ ਰਵਾਨਾ ਹੋ ਗਏ ਸਨ। ਸ਼ਾਮ ਕਰੀਬ ਪੌਣੇ 8 ਵਜੇ ਉਸ ਨੂੰ ਫੋਨ ਆਇਆ ਕਿ ਉਸ ਦਾ ਕੰਡਕਟਰ ਬੱਸ ਸਟੈਂਡ ਦੇ ਪਿੱਛੇ ਖੋਖੇ ਕੋਲ ਜ਼ਖ਼ਮੀ ਹਾਲਤ ਵਿੱਚ ਡਿੱਗਿਆ ਪਿਆ ਹੈ।”

ਡਰਾਈਵਰ ਇਕਬਾਲ ਸਿੰਘ ਨੇ ਦੱਸਿਆ ਕਿ, “ਇਸ ਤੋਂ ਬਾਅਦ ਉਹ ਆਪਣੇ ਹੋਰ ਸਾਥੀਆਂ ਸਣੇ ਬੱਸ ਸਟੈਂਡ ਪਹੁੰਚਿਆ ਅਤੇ ਜ਼ਖ਼ਮੀ ਬਲਜਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਲਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।”

ਬੱਸ ਡਰਾਈਵਰ ਨੇ ਦੱਸਿਆ ਕਿ, ਸੀਸੀਟੀਵੀ ਫੁਟੇਜ ਵਿੱਚ ਦੋ ਵਿਅਕਤੀ ਦਿਖਾਈ ਦੇ ਰਹੇ ਹਨ, ਜਿਨ੍ਹਾਂ ਨੇ ਬਲਜਿੰਦਰ ਸਿੰਘ ’ਤੇ ਕਿਰਚ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਬੱਸ ਸਟੈਂਡ ਅੰਦਰ ਇੱਕ ਮਨਿਆਰੀ (ਕੋਸਮੈਟਿਕ) ਦੀ ਦੁਕਾਨ ਚਲਾ ਰਹੀ ਔਰਤ ਰੇਖਾ ਰਾਣੀ ਨੇ ਦੱਸਿਆ ਕਿ, “ਇਹ ਘਟਨਾ ਸ਼ਾਮ ਵੇਲ੍ਹੇ ਦੀ ਹੈ, ਜਦੋਂ ਸਾਰੇ ਦੁਕਾਨ ਵਧਾ ਰਹੇ ਸੀ। ਜਿਸ ਦੀ ਮੌਤ ਹੋ ਚੁੱਕੀ ਹੈ, ਉਹ ਨੌਜਵਾਨ ਆਪਣੇ ਰਾਹ ਜਾ ਰਿਹਾ ਸੀ, ਕਿ ਪਿੱਛੋ ਹੋਰ 2 ਜਣਿਆ ਨੇ ਆ ਕੇ ਉਸ ਉੱਤੇ ਹਮਲਾ ਕਰ ਦਿੱਤਾ, ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਕਿਰਚਾਂ ਮਾਰਦੇ ਹੋਏ ਕੰਡਕਟਰ ਉੱਤੇ ਹਮਲਾ ਕੀਤਾ। ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਮੌਕੇ ਉੱਤੇ ਮੌਜੂਦ ਲੋਕਾਂ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੇ।”

ਫਿਲਹਾਲ ਥਾਣਾ ਕੋਤਵਾਲੀ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਕਿਹਾ ਕਿ, “ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ।”

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!