टॉप न्यूज़

ਪੰਜਾਬ ਦੀਆਂ ਮਹਿਲਾਵਾਂ ਲਈ ਰੱਖੜੀ ‘ਤੇ ਵੱਡਾ ਤੋਹਫ਼ਾ

1000 ਤੇ 1500 ਰੁਪਏ ਮਹੀਨਾ ਸਹਾਇਤਾ ਦਾ ਐਲਾਨ

ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ-ਧੀਆਂ ਲਈ ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦੇ ਉਤਸਵ ਵਜੋਂ ਮਨਾਉਂਦਿਆਂ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ, ਯਾਨੀ ਰੱਖੜੀ ਵਾਲੇ ਦਿਨ, ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ।
ਪਟਿਆਲਾ ਦੇ ਪਿੰਡ ਦੇਦਨਾ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ, ਘਰੇਲੂ ਸਨਮਾਨ, ਲਿੰਗ ਸਮਾਨਤਾ ਅਤੇ ਸਮਾਜਿਕ-ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦਾ ਵਿੱਤੀ ਤੌਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (SC) ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਮੀਦ ਹੈ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਮੇਤ ਆਪਣੇ ਵਾਅਦੇ ਪੂਰੇ ਕਰਨ ਵੱਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਇਸ ਯੋਜਨਾ ਤਹਿਤ ਹੁਣ ਤੱਕ 1,044 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ।
ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚੋਂ NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 80 ਸੀ, ਜੋ 2026 ਵਿੱਚ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਾਂਗਰਸ ’ਤੇ ਸੱਤਾ ਦੀ ਦੌੜ ਨੂੰ ਲੈ ਕੇ ਅੰਦਰੂਨੀ ਖਿੱਚੋਤਾਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਲਈ ਕੰਮ ਕਰ ਰਹੀ ਹੈ।
ਸਮਾਗਮ ਦੌਰਾਨ ਪੰਜਾਬ ਭਰ ਵਿੱਚ 509 ਨਵੇਂ ਖੇਡ ਮੈਦਾਨ ਵੀ ਲੋਕਾਂ ਨੂੰ ਸਮਰਪਿਤ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਪਿਛਲੀ ਅਕਾਲੀ ਦਲ ਸਰਕਾਰ ’ਤੇ ਸੂਬੇ ਦੀ ਸੰਪਤੀ ਦੀ ਕਥਿਤ ਲੁੱਟ ਅਤੇ ਨਸ਼ਿਆਂ ਨੂੰ ਵਧਾਵਾ ਦੇਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਵਚਨਬੱਧਤਾ ਸਿਰਫ਼ ਪੰਜਾਬ ਦੇ ਹਿੱਤਾਂ ਨਾਲ ਹੈ ਅਤੇ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਤੱਕ ਵਾਪਸ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!