टॉप न्यूज़
ਰੈਸਟੋਰੈਂਟ ਦੀ ਆੜ ‘ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਖੇ ਸਥਿਤ ਸਮੋਕ ਐਂਡ ਬੀਅਰ ਰੈਸਟੋਰੈਂਟ ਵਿੱਚ ਬਿਨਾਂ ਲਾਇਸੈਂਸ ਤੋਂ ਗਾਹਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹੁੱਕਾ ਪਰੋਸਣ ਦੇ ਮਾਮਲੇ ਵਿੱਚ ਰਣਜੀਤ ਐਵੇਨਿਊ ਥਾਣੇ ਦੀ ਪੁਲਿਸ ਨੇ ਰੈਸਟੋਰੈਂਟ ‘ਤੇ ਛਾਪਾ ਮਾਰਿਆ।
ਇਸ ਦੇ ਨਾਲ ਹੀ ਰੈਸਟੋਰੈਂਟ ਮਾਲਕ ਅਮਿਤ ਧਵਨ ਅਤੇ ਬਲਾਇੰਡ ਟਾਈਗਰ ਦੇ ਮਾਲਕ ਨਿਤੀਸ਼ ਵਿਰੁੱਧ ਕੇਸ ਦਰਜ ਕਰਕੇ ਨਿਤੀਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੌਕੇ ਤੋਂ 3 ਹੁੱਕੇ ਵੀ ਬਰਾਮਦ ਕੀਤੇ।
ਇਸੇ ਤਰ੍ਹਾਂ ਇੱਕ ਹੋਰ ਛਾਪੇਮਾਰੀ ਦੌਰਾਨ, ਪੁਲਿਸ ਨੇ ਡੀ ਬਲਾਕ ਵਿਖੇ ਸਥਿਤ ਵਾਈਬ ਕਲਚਰ ਦੇ ਮੈਨੇਜਰ ਨਰੇਸ਼ ਕੁਮਾਰ ਅਤੇ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੁੱਕਾ ਬਰਾਮਦ ਕੀਤਾ, ਜਦੋਂ ਕਿ ਰੈਸਟੋਰੈਂਟ ਮਾਲਕ ਸਾਹਿਲ ਕਾਲੀਆ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ। ਫਿਲਹਾਲ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
EDITED BY- HARLEEN KAUR



