टॉप न्यूज़

ਪੰਜਾਬ ‘ਚ ਛੁੱਟੀਆਂ ਦਾ ਐਲਾਨ

27 ਤੋਂ ਲੈ ਕੇ 29 ਤਰੀਕ ਤੱਕ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਸਕੂਲਾਂ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕਰਦਿਆਂ ਇਨ੍ਹਾਂ ਸਕੂਲਾਂ ਨੂੰ 27 ਅਗਸਤ, 2026 ਤੋਂ 29 ਅਗਸਤ, 2026 ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ…

ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ
ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ

ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ
ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ

ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)

ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਨੇ ਕਿਹਾ ਕਿ ਇਹ ਫੈਸਲਾ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਮੇਲੇ ਦੌਰਾਨ ਇਲਾਕੇ ਵਿੱਚ ਸੁਚਾਰੂ ਪ੍ਰਬੰਧ ਬਣਾਈ ਰੱਖਣ ਲਈ ਲਿਆ ਗਿਆ ਹੈ। ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਸਕੂਲਾਂ ਵਿੱਚ ਨਿਯਮਤ ਕਲਾਸਾਂ ਮੁੜ ਸ਼ੁਰੂ ਹੋਣਗੀਆਂ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!