टॉप न्यूज़

ਰੱਖੜੀ ਤੋਂ ਪਹਿਲਾਂ ਸਿਹਤ ਵਿਭਾਗ ਦੀ ਮਿਠਾਈ ਦੀਆਂ ਦੁਕਾਨਾਂ ‘ਤੇ ਛਾਪੇਮਾਰੀ

ਭਰੇ ਸੈਂਪਲ

ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਿਠਾਈ ਦੀਆਂ ਦੁਕਾਨਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਨੇ ਵੱਖ-ਵੱਖ ਦੁਕਾਨਾਂ ਤੋਂ ਮਿਠਾਈਆਂ ਦੇ ਸੈਂਪਲ ਭਰੇ ਅਤੇ ਖਰਾਬ ਪਾਈਆਂ ਗਈਆਂ ਮਿਠਾਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ।
ਜ਼ਿਲ੍ਹਾ ਸਿਹਤ ਅਫਸਰ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਟੀਮ ਨੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਲਵਾਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ। ਟੀਮ ਨੇ ਮਿਠਾਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਕਈ ਸੈਂਪਲ ਇਕੱਠੇ ਕੀਤੇ।
ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਿਠਾਈਆਂ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਗਾਹਕਾਂ ਨੂੰ ਸਿਰਫ਼ ਸ਼ੁੱਧ ਅਤੇ ਮਿਆਰੀ ਮਿਠਾਈਆਂ ਹੀ ਵੇਚੀਆਂ ਜਾਣ। ਵਿਭਾਗ ਨੇ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਮਿਠਾਈਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!