टॉप न्यूज़

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ਉਤੇ ਮਾੜੀ ਸ਼ਬਦਾਵਲੀ ਵਰਤਣ ਨਾਲ ਸਬੰਧਤ ਹੈ।
ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਉਪਰੋਕਤ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲਿਸ ਤਰਫ਼ੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ।
ਕੌਮੀ ਕਮਿਸ਼ਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੁਰਤ ਗ੍ਰਿਫ਼ਤਾਰ ਕਰਨ ਲਈ ਜ਼ਰੂਰੀ ਕਦਮ ਚੁੱਕਣ ਅਤੇ 5 ਦਿਨਾਂ ਦੇ ਅੰਦਰ ਇਸ ਕਾਰਵਾਈ ਦੀ ਸਥਿਤੀ ਕਮਿਸ਼ਨ ਨੂੰ ਸੌਂਪਣ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਜਾਂਚ ਜਲਦੀ ਤੋਂ ਜਲਦੀ ਪੂਰੀ ਕਰਨ ਤੋਂ ਇਲਾਵਾ ਬਿਨਾਂ ਕਿਸੇ ਦੇਰੀ ਦੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿੱਤੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!