टॉप न्यूज़
27 ਅਗਸਤ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਤੋਂ ਲੈ ਕੇ DC ਦਫ਼ਤਰਾਂ ‘ਚ ਕੰਮ ਠੱਪ ਰਹੇਗਾ । ਮੁਲਾਜ਼ਮਾਂ ਮੁਤਾਬਕ ਤਹਿਸੀਲ ਦਫ਼ਤਰਾਂ ਤੋਂ ਲੈ ਕੇ ਡਿਪਟੀ ਕਮਿਸ਼ਨਰ (DC) ਦਫ਼ਤਰਾਂ ਤੱਕ ਕੰਮਕਾਜ ਬੰਦ ਰਹੇਗਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਵੀ ਕੰਮ ਨਹੀਂ ਹੋਵੇਗਾ। ਸਿਵਲ ਸਕੱਤਰੇਤ-1 ਅਤੇ 2 ਵਿੱਚ ਵੀ 27 ਅਗਸਤ ਨੂੰ ਕੰਮਕਾਜ ਬੰਦ ਰੱਖਣ ਦਾ ਦਾਅਵਾ ਕੀਤਾ ਗਿਆ ਹੈ।
ਮੁਲਾਜ਼ਮਾਂ ਵੱਲੋਂ DA ਦੀ ਲੰਬਿਤ ਕਿਸ਼ਤ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਅਦਾਲਤੀ ਫ਼ੈਸਲਿਆਂ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਸਬੰਧੀ ਫ਼ੈਸਲੇ ਨਹੀਂ ਲਏ ਗਏ।
ਹੜਤਾਲ ਨੂੰ ਰਿਟਾਇਰਡ PCS ਅਫ਼ਸਰਾਂ ਅਤੇ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਾਕਟਰਾਂ ਅਤੇ ਤਕਨੀਕੀ ਮੁਲਾਜ਼ਮਾਂ ਵੱਲੋਂ ਵੀ ਬੰਦ ਨੂੰ ਸਮਰਥਨ ਦੇਣ ਦੀ ਗੱਲ ਕਹੀ ਗਈ ਹੈ। ਇਸ ਹੜਤਾਲ ਦਾ ਅਸਰ ਸਿਹਤ ਸੇਵਾਵਾਂ ‘ਤੇ ਵੀ ਪੈ ਸਕਦਾ ਹੈ। ਦਾਅਵੇ ਮੁਤਾਬਕ 27 ਅਗਸਤ ਨੂੰ ਸਰਕਾਰੀ ਹਸਪਤਾਲਾਂ ਵਿੱਚ OPD ਸੇਵਾਵਾਂ ਬੰਦ ਰਹਿਣਗੀਆਂ, ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਹੜਤਾਲ ਦੇ ਚੱਲਦਿਆਂ 27 ਅਗਸਤ ਨੂੰ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
EDITED BY- HARLEEN KAUR




