टॉप न्यूज़

3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ (24 ਅਗਸਤ, 2026) ਨੂੰ ਤਿੰਨ ਭਗੌੜੇ ਗੈਂਗਸਟਰਾਂ ਨੂੰ ਭਾਰਤ ਵਿੱਚ ਵਾਪਸ ਲਿਆਏ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਭਗੌੜੇ ਗੈਂਗਸਟਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੂੰ ਭਾਰਤੀ ਏਜੰਸੀਆਂ ਨੇ ਮਲੇਸ਼ੀਆ ਵਿੱਚ ਫੜਿਆ ਸੀ ਅਤੇ ਉਨ੍ਹਾਂ ਦੇ ਭਾਰਤ ਹਵਾਲਗੀ ਤੋਂ ਬਾਅਦ, ਤਿੰਨਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦਰਅਸਲ, ਭਾਰਤੀ ਸੁਰੱਖਿਆ ਏਜੰਸੀਆਂ ਨੇ ਮਲੇਸ਼ੀਆ ‘ਚ ਲੁਕੇ ਬੰਬੀਹਾ ਗੈਂਗ ਨਾਲ ਸਬੰਧਤ 3 ਖ਼ਤਰਨਾਕ ਭਗੌੜੇ ਗੈਂਗਸਟਰਾਂ ਨੂੰ ਕਾਬੂ ਕਰਕੇ ਭਾਰਤ ਡਿਪੋਰਟ ਕਰਵਾ ਲਿਆ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਭਾਰਤ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਹੈ। ਡਿਪੋਰਟ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇਹ ਤਿੰਨੋਂ ਗੈਂਗਸਟਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਜਬਰਨ ਵਸੂਲੀ, ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਲੁਧਿਆਣਾ ‘ਚ ਇੱਕ ਗ੍ਰਨੇਡ ਹਮਲੇ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ ‘ਚ ਭਾਰਤ ‘ਚ ਵਾਂਟੇਡ ਹਨ। ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ, ਦੇਸ਼ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਹੇਠ ਭਾਰਤੀ ਏਜੰਸੀਆਂ ਨੇ ਸਾਲ 2026 ਵਿੱਚ ਹੁਣ ਤੱਕ 51 ਖ਼ਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!