टॉप न्यूज़

ਲੁਧਿਆਣਾ ਵਿੱਚ CM ਭਗਵੰਤ ਮਾਨ ਨੇ 65 ਕਰੋੜ ਦੇ CBG ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਹ ਪਲਾਂਟ ਸਤੰਬਰ 2027 ਤੱਕ ਤਿਆਰ ਹੋਣ ਦੀ ਉਮੀਦ ਹੈ।
‘ਵੇਸਟ ਟੂ ਵੈਲਥ’ ਮਿਸ਼ਨ ਤਹਿਤ ਬਣਾਏ ਜਾ ਰਹੇ ਇਸ CBG ਪਲਾਂਟ ਵਿੱਚ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਨਾਲ ਪਸ਼ੂਆਂ ਦੇ ਰਹਿੰਦ-ਖੂੰਹਦ ਨੂੰ ਉਪਯੋਗੀ ਸਰੋਤ ਵਿੱਚ ਤਬਦੀਲ ਕਰਨ ਦੇ ਨਾਲ-ਨਾਲ ਇਲਾਕੇ ਵਿੱਚ ਸਫ਼ਾਈ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਸਰਕਾਰ ਮੁਤਾਬਕ ਇਸ ਪ੍ਰਾਜੈਕਟ ਨਾਲ ਬੁੱਢੇ ਨਾਲੇ ਵਿੱਚ ਗੰਦਗੀ ਜਾਣ ਤੋਂ ਰੋਕਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਗੋਹੇ ਕਾਰਨ ਸੀਵਰੇਜ ਲਾਈਨਾਂ ਜਾਮ ਹੋਣ ਦੀ ਸਮੱਸਿਆ ਨੂੰ ਵੀ ਘਟਾਇਆ ਜਾ ਸਕੇਗਾ।
CBG ਪਲਾਂਟ ਦੇ ਨਿਰਮਾਣ ਅਤੇ ਸੰਚਾਲਨ ਨਾਲ ਇਲਾਕੇ ਦੇ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਮਿਲੇਗਾ। ਗੋਹੇ ਦੇ ਵਿਗਿਆਨਕ ਪ੍ਰਬੰਧਨ ਨਾਲ ਡੇਅਰੀ ਖੇਤਰ ਵਿੱਚ ਰਹਿੰਦ-ਖੂੰਹਦ ਦੀ ਸਮੱਸਿਆ ਦੇ ਹੱਲ ਵੱਲ ਵੀ ਇਹ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਅਤੇ ਵਾਤਾਵਰਣ ਦੀ ਸੰਭਾਲ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲੋਕ-ਪੱਖੀ ਸੋਚ ਅੰਨਦਾਤੇ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਇਹ CBG ਪਲਾਂਟ ਪੰਜਾਬ ਵਿੱਚ ਕੂੜੇ ਅਤੇ ਪਸ਼ੂ ਰਹਿੰਦ-ਖੂੰਹਦ ਨੂੰ ਊਰਜਾ ਅਤੇ ਆਰਥਿਕ ਸਰੋਤ ਵਿੱਚ ਬਦਲਣ ਦੀ ਦਿਸ਼ਾ ਵਿੱਚ ਸਰਕਾਰ ਦੀ ‘ਵੇਸਟ ਟੂ ਵੈਲਥ’ ਪਹਿਲ ਦਾ ਇੱਕ ਮਹੱਤਵਪੂਰਨ ਹਿੱਸਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!