टॉप न्यूज़
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਾਬਕਾ ਸੀਐਮ ਬੇਅੰਤ ਸਿੰਘ ਦੇ ਹਤਿਆਰੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਗਵਰਨਰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦਾ ਨਾਮ ਲਿਆ ਜਾਂਦਾ ਹੈ ਤਾਂ ਉਹ ਰਿਐਕਟ ਕਰਦੇ ਹਨ। ਉਨ੍ਹਾਂ ਦੀ ਮਾਂ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੰਟੀ ਲੈਂਦੀ ਹੈ ਕਿ ਇਸ ਨਾਲ ਕਾਨੂੰਨ ਵਿਵਸਥਾ ਨਹੀਂ ਵਿਗੜੇਗੀ ਅਤੇ ਕੋਈ ਵੀ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਦਸ ਦਿਨਾਂ ਦੀ ਪੈਰੋਲ ਦੀ ਬੇਨਤੀ ਕੀਤੀ ਹੈ। ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿੱਚ ਬੰਦ ਹਨ।
EDITED BY- HARLEEN KAUR



