
ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਮੋਡ ‘ਤੇ ਆ ਗਈ ਹੈ।
ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਖ-ਵੱਖ ਥਾਵਾਂ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਮੁੱਖ ਮੰਤਰੀ ਨਾਲ ਸਬੰਧਤ ਥਾਵਾਂ ਅਤੇ ਪੀਸੀਏ ਕ੍ਰਿਕਟ ਸਟੇਡੀਅਮ ‘ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਵਿੱਚ ਅਜਿਹੀਆਂ ਧਮਕੀਆਂ ਮਿਲੀਆਂ ਹੋਣ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਅਤੇ ਹੋਰ ਮਹੱਤਵਪੂਰਨ ਥਾਵਾਂ ਬਾਰੇ ਧਮਕੀ ਭਰੇ ਸੁਨੇਹੇ ਸਾਹਮਣੇ ਆਏ ਹਨ। ਸੁਰੱਖਿਆ ਏਜੰਸੀਆਂ ਇਸ ਸਮੇਂ ਈਮੇਲ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਕੀ ਦੇ ਪਿੱਛੇ ਕੌਣ ਹੈ।
EDITED BY- HARLEEN KAUR




