
ਕੈਨੇਡਾ ਵਿਚ ਇਕ ਪੰਜਾਬੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕੁੜੀ ਫਰੀਦਕੋਟ ਦੀ ਰਹਿਣ ਵਾਲੀ ਸੀ। ਉਹ ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸੀ। ਉਸ ਦੀ ਪੜ੍ਹਾਈ ਪੂਰੀ ਹੋ ਚੁੱਕੀ ਸੀ। ਉਸ ਨੇ ਪੀਆਰ (PR) ਲਈ ਅਰਜ਼ੀ ਵੀ ਦਿੱਤੀ ਹੋਈ ਸੀ।
ਮੰਗਲਵਾਰ ਨੂੰ ਅਚਾਨਕ ਉਸ ਦੀ ਤਬੀਅਤ ਵਿਗੜੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਧੀ ਨੂੰ ਗੁਆਉਣ ਦੇ ਦੁੱਖ ਵਿਚ ਪਿਤਾ ਡਾ. ਜਰਨੈਲ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦੇ ਫੈਸਲੇ ‘ਤੇ ਅਫ਼ਸੋਸ ਜਤਾਇਆ। ਇਸੇ ਦੌਰਾਨ, ਪਿੰਡ ਵਾਸੀਆਂ ਨੇ ਕੁੜੀ ਦੀ ਲਾਸ਼ ਭਾਰਤ ਲਿਆਉਣ ਲਈ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।
ਕੁੜੀ ਦੀ ਪਛਾਣ 24 ਸਾਲਾ ਅਨਮੋਲਦੀਪ ਕੌਰ ਵਜੋਂ ਹੋਈ ਹੈ, ਜੋ ਪਿੰਡ ਡੋਡ ਦੀ ਰਹਿਣ ਵਾਲੀ ਸੀ। ਰਿਸ਼ਤੇਦਾਰ ਅਤੇ ਪਿੰਡ ਵਾਸੀ ਘਰ ਪਹੁੰਚ ਕੇ ਸੰਵੇਦਨਾ ਪ੍ਰਗਟ ਕਰ ਰਹੇ ਹਨ।
EDITED BY- HARLEEN KAUR




