टॉप न्यूज़
Sangrur ਵਿਖੇ ਘਰ ‘ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ
ਗਰਭਵਤੀ ਹੋਣ ’ਤੇ ਹੋਇਆ ਖੁਲਾਸਾ

ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਖੇਤਰ ਅਧੀਨ ਆਉਂਦੇ ਇੱਕ ਇਲਾਕੇ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਘਰ ਵਿੱਚ ਕੰਮ ਕਰਨ ਗਈ ਨਾਬਾਲਿਗ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਮੁਲਜ਼ਮ ਨੌਜਵਾਨ ਨੂੰ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਘਿਨਾਉਣੀ ਵਾਰਦਾਤ ਦਾ ਖੁਲਾਸਾ ਉਸ ਸਮੇਂ ਹੋਇਆ, ਜਦੋਂ ਪੀੜਤਾ ਵਿੱਚ ਗਰਭਵਤੀ ਹੋਣ ਦੇ ਲੱਛਣ ਸਾਹਮਣੇ ਆਏ। ਪੁਲਿਸ ਨੇ ਪੀੜਤਾ ਦੀ ਸੁਰੱਖਿਆ ਅਤੇ ਕਾਨੂੰਨੀ ਗੋਪਨੀਯਤਾ ਦਾ ਪੂਰਾ ਧਿਆਨ ਰੱਖਦਿਆਂ ਪੋਕਸੋ (POCSO) ਅਤੇ BNS ਦੀਆਂ ਗੰਭੀਰ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ।




