टॉप न्यूज़

ਪੰਜਾਬ ‘ਚ ਰਾਘਵ ਚੱਢਾ ਦੀ ਵੋਟ ਸ਼ਿਫਟ ਨੂੰ ਲੈ ਕੇ ਭੱਖਿਆ ਵਿਵਾਦ

ਪੰਜਾਬ ਸਿਆਸਤ ਵਿੱਚ ਇਸ ਸਮੇਂ ਘਮਸਾਣ ਮੱਚਿਆ ਹੋਇਆ ਹੈ, ਦਰਅਸਲ ਇੱਕ ਵਾਰ ਫਿਰ ਤੋਂ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੀ ਰਾਜਨੀਤੀ ਵਿੱਚ ਉਸ ਸਮੇਂ ਵੱਡਾ ਹਾਹਾਕਰ ਮੱਚ ਗਿਆ ਜਦੋਂ ਭਾਰਤੀ ਜਨਤਾ ਪਾਰਟੀ (BJP) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਜਾਰੀ ਪੰਜਾਬ ਦੀ ਡਰਾਫਟ ਵੋਟਰ ਲਿਸਟ ਵਿੱਚੋਂ ਹਟਾ ਦਿੱਤਾ ਗਿਆ। ਉਨ੍ਹਾਂ ਦੇ ਨਾਂਅ ਦੇ ਅੱਗੇ ‘ਸਥਾਈ ਤੌਰ ‘ਤੇ ਤਬਦੀਲ’ (Permanently Shifted) ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਸੂਬੇ ਵਿੱਚ ਸਿਆਸੀ ਪਾਰਾ ਵੱਧ ਗਿਆ ਹੈ।

ਸੰਸਦ ਮੈਂਬਰ ਰਾਘਵ ਚੱਢਾ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਤੋਂ ਉਨ੍ਹਾਂ ਨੇ ਆਮ ਆਦਮੀ ਪਾਰਟੀ (AAP) ਛੱਡ ਕੇ ਭਾਜਪਾ ਦਾ ਪਲੜਾ ਫੜਿਆ ਹੈ, ਉਦੋਂ ਤੋਂ ‘ਆਪ’ ਲੀਡਰਸ਼ਿਪ ਪੂਰੀ ਤਰ੍ਹਾਂ ਬੌਖਲਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਗਲਤ ਇਸਤੇਮਾਲ ਕਰਕੇ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਚੱਢਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਵੋਟਰ ਆਈਡੀ ਮੋਹਾਲੀ, ਪੰਜਾਬ ਵਿੱਚ ਰਜਿਸਟਰਡ ਹੈ ਅਤੇ ਉਹ ਪੰਜਾਬ ਤੋਂ ਹੀ ਮੌਜੂਦਾ ਰਾਜ ਸਭਾ ਮੈਂਬਰ ਹਨ। ਚੋਣ ਕਮਿਸ਼ਨ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ SIR ਦਿਸ਼ਾ-ਨਿਰਦੇਸ਼ਾਂ ਦੇ ਪੈਰਾਗ੍ਰਾਫ 4(d) ਤਹਿਤ ਸੰਸਦ ਮੈਂਬਰਾਂ ਅਤੇ ਜਨਤਕ ਪ੍ਰਤੀਨਿਧੀਆਂ ਦੇ ਨਾਮ ‘ਸੁਰੱਖਿਅਤ ਸੂਚੀ’ ਵਿੱਚ ਰੱਖੇ ਜਾਣੇ ਚਾਹੀਦੇ ਹਨ, ਪਰ ਉਨ੍ਹਾਂ ਦੇ ਮਾਮਲੇ ਵਿੱਚ ਇਸ ਨਿਯਮ ਦੀ ਜਾਣਬੁੱਝ ਕੇ ਉਲੰਘਣਾ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਦੀ ਵੋਟਰ ਸੂਚੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਦੇ ਸਾਰੇ ਦੋਸ਼ਾਂ ਨੂੰ ਸਿਰਫ਼ ਬੇਬੁਨਿਆਦ ਅਤੇ ਸਿਆਸੀ ਸਟੰਟ ਦੱਸਦਿਆਂ ਰੱਦ ਕਰ ਦਿੱਤਾ ਹੈ। ‘ਆਪ’ ਵੱਲੋਂ ਜਵਾਬ ਦਿੰਦਿਆਂ ਕਿਹਾ ਗਿਆ ਕਿ SIR ਦੀ ਪੂਰੀ ਪ੍ਰਕਿਰਿਆ ਸਿਰਫ਼ ਅਤੇ ਸਿਰਫ਼ ਚੋਣ ਕਮਿਸ਼ਨ (Election Commission) ਵੱਲੋਂ ਕਰਵਾਈ ਜਾਂਦੀ ਹੈ, ਜਿਸ ਵਿੱਚ ਪੰਜਾਬ ਸਰਕਾਰ ਦੀ ਕੋਈ ਵੀ ਭੂਮਿਕਾ ਨਹੀਂ ਹੁੰਦੀ।

ਪਾਰਟੀ ਨੇ ਪਲਟਵਾਰ ਕਰਦਿਆਂ ਆਖਿਆ ਕਿ ਰਾਘਵ ਚੱਢਾ ਕਾਫ਼ੀ ਸਮੇਂ ਤੋਂ ਦਿੱਲੀ ਵਿੱਚ ਰਹਿ ਰਹੇ ਹਨ ਅਤੇ ਜੇਕਰ ਉਹ ਪੰਜਾਬ ਵਿੱਚ ਨਿਵਾਸ ਨਹੀਂ ਕਰ ਰਹੇ, ਤਾਂ ਆਪਣੀ ਵੋਟਰ ਰਜਿਸਟ੍ਰੇਸ਼ਨ ਨੂੰ ਅਪਡੇਟ ਕਰਵਾਉਣਾ ਉਨ੍ਹਾਂ ਦੀ ਆਪਣੀ ਨਿੱਜੀ ਜ਼ਿੰਮੇਵਾਰੀ ਸੀ। ‘ਆਪ’ ਨੇ ਦਾਅਵਾ ਕੀਤਾ ਕਿ ਉਹ ਆਪਣੀ ਨਾਕਾਮੀ ਦਾ ਠੀਕਰਾ ਬੇਵਜ੍ਹਾ ਪੰਜਾਬ ਸਰਕਾਰ ‘ਤੇ ਭੰਨ ਰਹੇ ਹਨ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਚੋਣ ਕਮਿਸ਼ਨ ਦੇ SIR ਅਭਿਆਨ ਤਹਿਤ ਜਾਰੀ ਹੋਈ ਇਸ ਡਰਾਫਟ ਵੋਟਰ ਲਿਸਟ ਵਿੱਚੋਂ ਕੁੱਲ 20.66 ਲੱਖ ਵੋਟਰਾਂ (ਲਗਭਗ 9.7%) ਦੇ ਨਾਂਅ ਹਟਾਏ ਗਏ ਹਨ, ਜਿਸ ਵਿੱਚ ਗੈਰ-ਹਾਜ਼ਰ, ਮ੍ਰਿਤਕ ਅਤੇ ਸਥਾਈ ਤੌਰ ‘ਤੇ ਤਬਦੀਲ ਹੋਏ ਲੋਕ ਸ਼ਾਮਲ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!