टॉप न्यूज़
ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਵੀਰਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ਟਰਾਂਸਫਰ ਕੀਤਾ ਗਿਆ ਹੈ। ਹਾਲ ਹੀ ਵਿੱਚ ਸੁਖਬੀਰ ਬਾਦਲ ਅਦਾਲਤ ਤੋਂ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਮੌਜੂਦ ਰਹੇ।
ਦਰਅਸਲ ‘ਚ 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਲੋਕ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਫਾਇਰਿੰਗ ਕੀਤੀ ਸੀ।




