
ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ਵਿੱਚ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੁਲਿਸ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੋਹਾਲੀ ਅਦਾਲਤ ਨੇ ਸਖਤ ਰੁਖ਼ ਅਖਤਿਆਰ ਕੀਤਾ ਹੈ। ਮਾਮਲੇ ‘ਚ ਗਵਾਹੀਆਂ ਨਾ ਹੋਣ ਦੇ ਚਲਦਿਆਂ ਅਦਾਲਤ ਨੇ ਡੀ.ਆਈ.ਜੀ. ਰੂਪਨਗਰ ਨੂੰ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਸਤੰਬਰ ਨੂੰ ਹੋਵੇਗੀ।
EDITED BY- HARLEEN KAUR




