टॉप न्यूज़
ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੰਘਰਸ਼, ਸਮਾਜ ਸੇਵਾ ਅਤੇ ਗਰੀਬਾਂ ਦੇ ਹੱਕਾਂ ਲਈ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਸਬੰਧੀ ਅੱਜ ਪੰਜਾਬ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਇਹ ਛੁੱਟੀ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਦਿੱਤੀ ਗਈ ਹੈ। ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।
EDITED BY- HARLEEN KAUR




